ਜੁਆਇੰਟ ਕਮਿਸ਼ਨਰ ਪੁਲਿਸ ਜਲੰਧਰ ਸੰਦੀਪ ਸ਼ਰਮਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਰੇਟ ਜਲੰਧਰ ਦੇ ਇਲਾਕੇ ਵਿੱਚ ਹੁਕਮ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਵਲੋਂ ਜਨਤਕ ਥਾਵਾਂ, ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲੇਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ (ਪਬਲਿਕ ਡਿਸਪਲੇਅ) ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵਟਸਐਪ ਆਦਿ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨ ’ਤੇ ਪੂਰਨ ਪਾਬੰਦੀ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 08.06.224 ਤੱਕ ਲਾਗੂ ਰਹੇਗਾ।
0 Comments